ਸ਼੍ਰੀਨਗਰ ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ‘ਚ ਪਾਬੰਦੀਸ਼ੁਦਾ ਸੰਗਠਨ ‘ਦਿਨ ਰੈਜਿਸਟੈਂਸ ਫਰੰਟ’ (ਟੀ.ਆਰ.ਐੱਫ.) ਨਾਲ ਜੁੜੇ, ਅੱਤਵਾਦੀਆਂ ਦੇ ਇਕ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੁਲਸ ਨੇ ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਨਾਲ ਮਿਲ ਕੇ ਉੱਤਰੀ ਕਸ਼ਮੀਰ ਦੇ ਕੇਹੁਨਸਾ ਬਾਂਦੀਪੋਰਾ ‘ਚ ਸਥਾਪਤ ਇਕ ਚੌਕੀ ‘ਤੇ ਅੱਤਵਾਦੀਆਂ ਦੇ ਇਕ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ।
ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਮੰਜਪੋਰਾ ਅਲੂਸਾਰ ਬਾਂਦੀਪੋਰਾ ਦੇ ਵਾਸੀ ਅਮੀਨ ਮੀਰ ਵਜੋਂ ਕੀਤੀ ਗਈ ਹੈ। ਮੀਰ ਦੇ ਕਬਜ਼ੇ ਤੋਂ ਹੱਥਗੋਲਾ ਅਤੇ ਹੋਰ ਇਤਰਾਜ਼ਯੋਗ ਸਮੱਗਰੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ‘ਚ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।















