ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਦੋ ਫਿਰਕਿਆਂ ਵਿੱਚ ਹਿੰਸਾ ਦੇ ਦੋ ਹਫ਼ਤਿਆਂ ਮਗਰੋਂ ਅੱਜ ਇਲਾਕੇ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਨੂਹ ਵਿੱਚ 31 ਜੁਲਾਈ ਨੂੰ ਹੋਈ ਹਿੰਸਾ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 8 ਅਗਸਤ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਸਨ ਅਤੇ ਬਾਅਦ ਵਿੱਚ ਇਹ ਮੁਅੱਤਲੀ 13 ਅਗਸਤ ਤੱਕ ਵਧਾ ਦਿੱਤੀ ਗਈ ਸੀ। ਹਿੰਸਾ ਦੇ ਦਸ ਦਿਨਾਂ ਮਗਰੋਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂੁਲ ਅਤੇ ਹੋਰ ਵਿੱਦਿਅਕ ਅਦਾਰੇ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਨੂਹ ਵਿੱਚ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਤਿਆਰੀਆਂ ਜਾਰੀ ਹਨ। ਜ਼ਿਲ੍ਹਾ ਪੱਧਰੀ ਪ੍ਰੋਗਰਾਮ ਲਈ ਪੁਲੀਸ ਦੀਆਂ ਟੁਕੜੀਆਂ ਪਰੇਡ ਦੀ ਤਿਆਰੀ ਵਿੱਚ ਲੱਗੀਆਂ ਹੋਈਆਂ ਹਨ। ਡਿਪਟੀ ਕਮਿਸ਼ਨਰ ਧੀਰੇਂਦਰ ਖੜਗਤਾ ਨੇ ਕਿਹਾ ਕਿ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਦੀ ਬਹਾਲੀ ਮਗਰੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸਥਿਤੀ ਆਮ ਵਰਗੀ ਹੋ ਗਈ ਹੈ। ਇਸੇ ਦੌਰਾਨ ਪੁਲੀਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਅੰਜ ਮੰਡੀ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਨੂਹ ਦੇ ਐੱਸਪੀ ਨਰੇਂਦਰ ਬਿਜਾਰਨੀਆ ਨੇ ਲੋਕਾਂ ਨੂੰ ਅਫ਼ਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ। ਏਐੱਸਪੀ (ਅਪਰਾਧ) ਵਰੁਣ ਦਹੀਆ ਨੇ ਦੱਸਿਆ ਕਿ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ 1700 ਪੁਲੀਸ ਕਰਮੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੌਰਾਨ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ।
Latest article
ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ...
ਪਟਿਆਲਾ : ਪਟਿਆਲਾ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ .32 ਬੋਰ ਦੇ...
ਹਿਮਾਚਲ ‘ਚ ਭਿਆਨਕ ਹਾਦਸਾ: ਕਾਰ ਦੇ ਉੱਡੇ ਪਰਖੱਚੇ, ਮਾਂ-ਪੁੱਤ ਸਮੇਤ 5 ਲੋਕਾਂ ਦੀ ਮੌਤ
ਰੋਹੜੂ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਰੋਹੜੂ ਸਬ-ਡਿਵੀਜ਼ਨ ਦੇ ਨਾਵਰ ਇਲਾਕੇ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦਰੋਤੀ ਪਿੰਡ...
AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ...
















