ਕਾਰਗਿਲ ‘ਚ ਹੋਇਆ ਧਮਾਕਾ, 3 ਲੋਕਾਂ ਦੀ ਹੋਈ ਮੌਤ, 10 ਜ਼ਖ਼ਮੀ

ਸ਼੍ਰੀਨਗਰ : ਲੱਦਾਖ ਦੇ ਕਾਰਗਿਲ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਇਕ ਕਬਾੜੀਏ ਦੀ ਦੁਕਾਨ ਦੇ ਅੰਦਰ ਸ਼ੱਕੀ ਚੀਜ਼ ਵਿਚ ਧਮਾਕਾ ਹੋਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 10 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਦ੍ਰਾਸ ਦੇ ਕਬਾੜੀ ਨਾਲਾ ਇਲਾਕੇ ਵਿਚ ਇਕ ਕਬਾੜੀਏ ਦੀ ਦੁਕਾਨ ਦੇ ਅੰਦਰ ਇਕ ਸ਼ੱਕੀ ਚੀਜ਼ ਵਿਚ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਇਕ ਗੈਰ ਸਥਾਨਕ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਨੇ ਮਾਮਲੇ ਵਿਚ ਐੱਫ.ਆਈ.ਆਰ. ਦਰਜ ਕਰ ਲਈ ਹੈ।