‘ਆਪ’ ਨੇ ਹਰਿਆਣਾ ਲੋਕ ਸਭਾ ਚੋਣਾਂ ਦੀਆਂ ਖਿੱਚੀਆਂ ਤਿਆਰੀਆਂ, ਪੰਜਾਬ ਦੇ ਮੰਤਰੀਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਹਰਿਆਣਾ ਦੀਆਂ 10 ਲੋਕਸਭਾ ਸੀਟਾਂ ‘ਤੇ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੋਨੀਪਤ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਕਰਨਾਲ ਦਾ ਇਲਾਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੀਆਂ 90 ਵਿਧਾਨਸਭਾ ਸੀਟਾਂ ‘ਤੇ ਪੰਜਾਬ ਦੇ ਚੇਅਰਮੈਨ ਅਤੇ ਵਿਧਾਨਸਭਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਉਪਰੋਕਤ ਤੋਂ ਇਲਾਵਾ ਪੰਜਾਬ ਦੇ ਰੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਕੁਰੂਕਸ਼ੇਤਰ, ਕੁਲਦੀਪ ਸਿੰਘ ਧਾਲੀਵਾਲ ਨੂੰ ਰੋਹਤਕ, ਅਨਮੋਲ ਗਗਨ ਮਾਨ ਨੂੰ ਅੰਬਾਲਾ, ਲਾਲਜੀਤ ਭੁੱਲਰ ਨੂੰ ਭਿਵਾਨੀ ਅਤੇ ਮਹਿੰਦਰਗੜ੍ਹ ਦੇ ਲੋਕਸਭਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਡੀ.ਸੀ.ਪੀ. ਬਲਕਾਰ ਸਿੰਘ ਨੂੰ ਸਿਰਸਾ, ਲਾਲ ਚੰਦ ਕਟਾਰੂਚੱਕ ਨੂੰ ਗੁੜਗਾਓਂ, ਹਿਸਾਰ ਲਈ ਬਲਜਿੰਦਰ ਕੌਰ ਅਤੇ ਫਰੀਦਾਬਾਦ ਲਈ ਬ੍ਰਹਮ ਸ਼ੰਕਰ ਜਿੰਪਾ ਨੂੰ ਲੋਕਸਭਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।