ਨਵੀਂ ਦਿੱਲੀ- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ ਏ.) ਨੂੰ ਇਕ ਧਮਕੀ ਭਰੀ ਈਮੇਲ ਮਿਲੀ ਹੈ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਈਮੇਲ ਭੇਜਣ ਵਾਲੇ ਨੇ 500 ਕਰੋੜ ਰੁਪਏ ਦੀ ਫਿਰੌਤੀ ਅਤੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਰਿਹਾਈ ਦੀ ਮੰਗ ਕੀਤੀ ਹੈ। ਐਨ.ਆਈ.ਏ. ਨੇ ਇਹ ਜਾਣਕਾਰੀ ਪੀ.ਐੱਮ. ਦੀ ਸੁਰੱਖਿਆ ਲਈ ਜ਼ਿੰਮੇਵਾਰ ਏਜੰਸੀਆਂ ਅਤੇ ਹੋਰ ਸੂਬਿਆਂ ਦੀ ਪੁਲਸ ਨਾਲ ਸਾਂਝੀ ਕੀਤੀ ਹੈ।















