ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਵਾਸੀਆਂ ਨੂੰ ਦੁਰਗਾ ਪੂਜਾ ਦੀ ਵਧਾਈ ਦਿੱਤੀ ਅਤੇ ਇਸ ਮੌਕੇ ਸਾਰੀਆਂ ਦੀ ਚੰਗੀ ਸਿਹਤ ਅਤੇ ਸੁਖੀ ਜੀਵਨ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ ਕਿ ਦੇਸ਼ ਭਰ ਵਿਚ ਮੇਰੇ ਪਰਿਵਾਰ ਦੇ ਮੈਂਬਰਾਂ ਨੂੰ ਦੁਰਗਾ ਪੂਜਾ ਦੀਆਂ ਬਹੁਤ-ਬਹੁਤ ਮੁਬਾਰਕਾਂ। ਮਾਂ ਦੁਰਗਾ ਸਾਰਿਆਂ ਨੂੰ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਦਾ ਆਸ਼ੀਰਵਾਦ ਦੇਵੇ।
ਦੱਸ ਦੇਈਏ ਕਿ ਦੁਰਗਾ ਪੂਜਾ ਦਾ ਤਿਉਹਾਰ ਮਹਾਲਿਆ ਤੋਂ ਸ਼ੁਰੂ ਹੁੰਦਾ ਹੈ। ਇਸ ਦਿਨ ਤੋਂ ਮੂਰਤੀਆਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਂਦਾ ਹੈ। ਪਰ ਅਸਲ ਪੂਜਾ ਨੂੰ ਸ਼ਸ਼ਠੀ, ਸਪਤਮੀ, ਅਸ਼ਟਮੀ, ਨਵਮੀ ਅਤੇ ਵਿਜਯਾਦਸ਼ਮੀ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ। ਦੁਰਗਾ ਪੂਜਾ ਦੁਸਹਿਰੇ ਵਾਲੇ ਦਿਨ ਦੇਵੀ ਦੁਰਗਾ ਦੀ ਮੂਰਤੀ ਦੇ ਵਿਸਰਜਨ ਨਾਲ ਸਮਾਪਤ ਹੁੰਦੀ ਹੈ।















