ਅੰਮ੍ਰਿਤਸਰ ਤੋਂ ਦਿੱਲੀ ਆਏ ਬੈਂਕ ਅਧਿਕਾਰੀ ਨੇ ਮੈਟਰੋ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ – ਪੰਜਾਬ ਐਂਡ ਸਿੰਧ ਬੈਂਕ ਦੇ 35 ਸਾਲਾ ਇਕ ਅਧਿਕਾਰੀ ਨੇ ਰਾਜੀਵ ਚੌਕ ਮੈਟਰੋ ਸਟੇਸ਼ਨ ‘ਤੇ ਮੈਟਰੋ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ ਅਤੇ ਦਿਵਿਆਂਸ਼ੂ ਚੋਪੜਾ ਨਾਮੀ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਉਸ ਨੇ ਦੱਸਿਆ ਕਿ ਚੋਪੜਾ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੁਲਸ ਅਨੁਸਾਰ ਚੋਪੜਾ ਸ਼ੁੱਕਰਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਦਿੱਲੀ ਆਇਆ ਸੀ। ਉਸ ਨੇ ਦੱਸਿਆ ਕਿ ਚੋਪੜਾ ਪੰਜਾਬ ਐਂਡ ਸਿੰਧ ਬੈਂਕ ‘ਚ ਅਧਿਕਾਰੀ ਵਜੋਂ ਕੰਮ ਕਰਦੇ ਸਨ ਅਤੇ ਆਪਣੇ ਮਾਤਾ-ਪਿਤਾ ਨਾਲ ਅੰਮ੍ਰਿਤਸਰ ‘ਚ ਰਹਿੰਦੇ ਸਨ।