ਚੰਡੀਗੜ੍ਹ : ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਕੈਬਨਿਟ ਮੀਟਿੰਗ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਤੁਹਾਡੀ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟ੍ਰੇਨਾਂ ਅਤੇ ਬੱਸਾਂ ਸ਼ੁਰੂ ਕਰੇਗੀ। 27 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਸਕੀਮ ਸ਼ੁਰੂ ਕਰਾਂਗੇ ਜਿਸ ਦੇ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ।
ਇਸ ਦੇ ਨਾਲ ਹੀ ਪੰਜਾਬ ਸਕਾਰ ਨੇ ਸੂਬੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ’ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ ਵੀ. ਏ. ਟੀ ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ ਓ. ਟੀ. ਐੱਸ. ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਅਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ-ਖੁਆਰੀ ਵੀ ਦੂਰ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿਚ ਵਪਾਰ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।















