ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਭਾਰੀ ਪੁਲਸ ਫੋਰਸ ਵੀ ਤਾਇਨਾਤ ਕੀਤੀ ਗਈ ਸੀ। ਉਨ੍ਹਾਂ ਵੱਲੋਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਦੀ ਮਾਤਾ ਸਿਰ ‘ਤੇ ਕੇਸਰੀ ਦੁਪੱਟਾ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।
ਮਾਤਾ ਹਰਪਾਲ ਕੌਰ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਦੀ ਬਿਹਤਰੀ ਦੇ ਲਈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਮੀਡੀਆ ਦੇ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ ਅਤੇ ਉਨ੍ਹਾਂ ਦੀ ਸੁਰੱਖਿਆ ਦੇ ਲਈ ਭਾਰੀ ਪੁਲਸ ਫੋਰਸ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਤਾਇਨਾਤ ਕੀਤੀ ਗਈ ਸੀ।















