BSF ਤੇ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ, 2 ਪਾਕਿਸਤਾਨੀ ਡਰੋਨਾਂ ਸਣੇ 5 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ : ਇੱਥੇ ਬੀ. ਓ. ਪੀ. ਧਨੌਆ ਖ਼ੁਰਦ ‘ਚ 2 ਪਾਕਿਸਤਾਨੀ ਡਰੋਨ ਅਤੇ 5 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।
ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਦੀ ਟੀਮ ਨੇ ਸਾਂਝੇ ਆਪਰੇਸ਼ਨ ਰਾਹੀਂ ਇਲਾਕੇ ‘ਚ ਇਕ ਹੀ ਦਿਨ ‘ਚ 2 ਮਿੰਨੀ ਪਾਕਿਸਤਾਨੀ ਡਰੋਨ ਅਤੇ 5 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਸਕਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।