ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਸ਼ੁੱਕਰਵਾਰ ਜਾਰੀ ਇਕ ਸਰਕਾਰੀ ਨੋਟੀਫਿਕੇਸ਼ਨ ’ਚ ਇਹ ਜਾਣਕਾਰੀ ਦਿੱਤੀ ਗਈ।
‘ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀਆਂ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ ਦੀ ਮਿਆਦ) ਬਿੱਲ, 2023’ ’ਚ ਸੀ. ਈ. ਸੀ. ਜਾਂ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਚੋਣ ਕਮੇਟੀ ’ਤੇ ਵਿਚਾਰ ਕਰਨ ਦੀ ਪ੍ਰਕਿਰਿਆ ਲਈ ਕਾਨੂੰਨ ਮੰਤਰੀ ਦੀ ਪ੍ਰਧਾਨਗੀ ਹੇਠ ‘ਸਰਚ ਕਮੇਟੀ’ ਦੇ ਗਠਨ ਦੀ ਵਿਵਸਥਾ ਹੈ। ਰਾਸ਼ਟਰਪਤੀ ਨੇ ‘ਪ੍ਰੈਸ ਐਂਡ ਪੀਰੀਓਡੀਕਲ ਰਜਿਸਟ੍ਰੇਸ਼ਨ ਬਿੱਲ, 2023’ ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ, ਜੋ ਬ੍ਰਿਟਿਸ਼ ਕਾਲ ਦੌਰਾਨ ਹੋਂਦ ਵਿੱਚ ਆਏ 1867 ਦੇ ਐਕਟ ਦੀ ਥਾਂ ਲਵੇਗਾ।















