ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਵੇਂ ਸਾਲ ਦੀਆਂ ਸੂਬਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ 2024 ਦੇ ਆਗਮਨ ਅਤੇ ਨਵੇਂ ਵਰ੍ਹੇ ਦੀਆਂ ਲੱਖ-ਲੱਖ ਵਧਾਈਆਂ।
ਅਰਦਾਸ ਹੈ ਕਿ ਇਹ ਨਵਾਂ ਵਰ੍ਹਾ ਆਪ ਸਭ ਲਈ ਖ਼ੁਸ਼ਹਾਲੀ, ਤੰਦਰੁਸਤੀ ਅਤੇ ਨਵੀਂ ਆਸ ਲੈ ਕੇ ਆਵੇ। ਉਨ੍ਹਾਂ ਨੇ ਲਿਖਿਆ ਕਿ ਵਾਹਿਗੁਰੂ ਜੀ ਆਪ ਸਾਰਿਆਂ ਨੂੰ ਤੰਦਰੁਸਤੀ ਅਤੇ ਚੜ੍ਹਦੀ ਕਲਾ ਬਖ਼ਸ਼ਣ। ਨਵਾਂ ਸਾਲ 2024 ਸਾਰਿਆਂ ਵਾਸਤੇ ਖ਼ੁਸ਼ੀਆਂ ਭਰਿਆ ਹੋਵੇ।















