ਖਮਾਣੋਂ : ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਹੋਈ ਸੀ੍ਰ ਗੁਰੂ ਗ੍ਰੰਥ ਸਹਿਬ ਦੇ ਅੰਗਾਂ ਦੀ ਬੇਅਦਬੀ ਤੋਂ ਬਾਅਦ ਹੁਣ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਬਦੇਸ਼ ਕਲਾਂ ਦੇ ਇਕ ਸੁੰਨਸਾਨ ਰਸਤੇ ‘ਤੇ ਰਜਬਾਹੇ ਦੇ ਕੰਢਿਓਂ ਸੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੇ ਫਟੇ ਅੰਗ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਬਾਰੇ ਪੁਲਸ ਨੂੰ ਬਦੇਸ਼ ਕਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਸਤਨਾਮ ਸਿੰਘ ਨੇ ਜਾਣਕਾਰੀ ਦਿੱਤੀ। ਸੂਚਨਾ ਮਿਲਦਿਆਂ ਹੀ ਡੀ. ਆਈ. ਜੀ. ਰੋਪੜ ਰੇਂਜ ਗੁਰਸ਼ਰਨ ਸਿੰਘ ਸੰਧੂ, ਜ਼ਿਲਾ ਮੁਖੀ ਹਰਚਰਨ ਸਿੰਘ ਭੁੱਲਰ ਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ। ਡੀ. ਆਈ. ਜੀ. ਰੋਪੜ ਰੇਂਜ ਗੁਰਸ਼ਰਨ ਸਿੰਘ ਤੇ ਜ਼ਿਲਾ ਪੁਲਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੁਲਸ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।















