ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ‘ਚ ਅੱਜ ਤੋਂ ਮਾਘੀ ਦਾ ਮੇਲਾ ਸ਼ੁਰੂ ਹੋ ਰਿਹਾ ਹੈ। ਇਸ ਮੇਲੇ ‘ਚ ਘੋੜਿਆਂ ਦੀ ਮੰਡੀ ਦਾ ਵਿਸ਼ੇਸ਼ ਮਹੱਤਵ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਪੁੱਜੇ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਘੋੜਾ ਪਾਲਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਮਾਰਵਾੜੀ ਰੇਸ ਕੋਰਸ ਸਥਾਪਿਤ ਕੀਤਾ ਜਾਵੇਗਾ।
ਇਹ ਰੇਸ ਕੋਰਸ ਮੁੰਬਈ ਦੇ ਰੇਸ ਕਲੱਬ ਤੋਂ ਵੀ ਬਿਹਤਰ ਅਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਹਰ ਹਫ਼ਤੇ ਦੇ ਅਖ਼ੀਰ ‘ਚ ਘੋੜਿਆਂ ਦੀ ਦੌੜ ਕਰਵਾਈ ਜਾਵੇਗੀ ਅਤੇ ਦੇਸ਼ ‘ਚੋਂ ਸਭ ਤੋਂ ਵੱਧ 10 ਕਰੋੜ ਰੁਪਏ ਦੀ ਇਨਾਮ ਰਾਸ਼ੀ ਫਾਈਨਲ ਡਰਬੀ ਮੌਕੇ ਵੰਡੀ ਜਾਇਆ ਕਰੇਗੀ।















