ਦਿੱਲੀ-NCR ‘ਚ ਆਏ ਭੂਚਾਲ ਦੇ ਤੇਜ਼ ਝਟਕੇ, ਡਰ ਕਾਰਨ ਲੋਕ ਆਏ ਘਰਾਂ ਤੋਂ ਬਾਹਰ

ਨਵੀਂ ਦਿੱਲੀ – ਸੋਮਵਾਰ ਨੂੰ ਦਿੱਲੀ ਅਤੇ ਐਨਸੀਆਰ ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਇਹ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ। ਭੂਚਾਲ ਦੇ ਇਹ ਝਟਕੇ ਇੰਨੇ ਜ਼ਬਰਦਸਤ ਸਨ ਕਿ ਕਈ ਇਲਾਕਿਆਂ ਦੇ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਰਾਸ਼ਟਰੀ ਭੂਚਾਲ ਕੇਂਦਰ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਨੇਪਾਲ-ਚੀਨ ਸਰਹੱਦ ਨੇੜੇ ਸੀ ਅਤੇ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.2 ਮਾਪੀ ਗਈ ਹੈ। ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਸਮੇਤ ਦਿੱਲੀ-ਐੱਨਸੀਆਰ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ।