ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਤੇ ਅੱਜ ਸੁਣਵਾਈ ਕਰੇਗੀ ਸੁਪਰੀਮ ਕੋਰਟ

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ‘ਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਚੁੱਕਾ ਹੈ। ਅਦਾਲਤ ‘ਚ ਆਮ ਆਦਮੀ ਪਾਰਟੀ ਵਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਪੇਸ਼ ਹੋਏ। ਉਨ੍ਹਾਂ ਨੇ ਮਾਮਲੇ ‘ਚ ਜਲਦ ਸੁਣਵਾਈ ਕਰਨ ਦੀ ਅਦਾਲਤ ਨੂੰ ਮੰਗ ਕੀਤੀ।
ਇਸ ‘ਤੇ ਚੀਫ਼ ਜਸਟਿਸ ਨੇ ਸਿੰਘਵੀ ਨੂੰ ਪੂਰੇ ਮਾਮਲੇ ਸਬੰਧੀ ਵਕੀਲ ਨੂੰ ਈਮੇਲ ਭੇਜਣ ਲਈ ਕਿਹਾ ਹੈ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਅੱਜ ਦੁਪਹਿਰ ਨੂੰ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੇਅਰ ਚੋਣ ‘ਤੇ ਰੋਕ ਲਾਉਣ ਦੇ ਇਨਕਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।