ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਸ਼ਰਾਬ ਘਪਲੇ ਦੇ ਮਾਮਲੇ ਵਿੱਚ ਈ. ਡੀ. ਦਿੱਲੀ ਦੀ ਅਦਾਲਤ ਵਿਚ ਪਹੁੰਚ ਗਈ ਹੈ। ਜਾਣਕਾਰੀ ਮੁਤਾਬਕ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ’ਚ ਕੇਜਰੀਵਾਲ ਖਿਲਾਫ ਜਾਰੀ ਸੰਮਨ ਦੀ ਤਾਮੀਲ ਨਾ ਹੋਣ ਕਾਰਨ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਮਾਮਲੇ ਦੀ ਸੁਣਵਾਈ 7 ਫਰਵਰੀ ਨੂੰ ਹੋਵੇਗੀ। ਈ. ਡੀ. ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਧਾਰਾ 50 ਅਧੀਨ ਪੁੱਛਗਿੱਛ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਕਿਸੇ ਵਿਅਕਤੀ ਦੀ ਹਾਜ਼ਰੀ ਜ਼ਰੂਰੀ ਹੈ।
ਦੱਸਣਯੋਗ ਹੈ ਕਿ ਈ. ਡੀ. ਨੇ ਅਰਵਿੰਦ ਕੇਜਰੀਵਾਲ ਵਿਰੁੱਧ ਇਕ ਤੋਂ ਬਾਅਦ ਇਕ 5 ਸੰਮਨ ਜਾਰੀ ਕੀਤੇ ਹਨ ਪਰ ਕੇਜਰੀਵਾਲ ਈ. ਡੀ. ਸਾਹਮਣੇ ਪੇਸ਼ ਨਹੀਂ ਹੋ ਰਹੇ। ਦਿੱਲੀ ਦੇ ਸੀ. ਐੱਮ ਨੇ ਇਨ੍ਹਾਂ ਸਾਰੇ ਸੰਮਨਾਂ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਈ. ਡੀ. ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਇਸ ਮਾਮਲੇ ਨੂੰ ਲੈ ਕੇ ਸੀ.ਐਮ. ਕੇਜਰੀਵਾਲ ਨੇ ਕਿਹਾ ਕਿ ਸੰਮਨ ਰਾਜਨੀਤੀ ਤੋਂ ਪ੍ਰੇਰਿਤ ਹਨ।
ਵਿਧਾਇਕਾਂ ਦੀ ਖ੍ਰੀਦ ਵੇਚ ਦਾ ਮਾਮਲਾ
ਕੇਜਰੀਵਾਲ ਨੇ 5 ਘੰਟੇ ਕਰਵਾਈ ਉਡੀਕ, ਨਹੀਂ ਆਏ ਤਾਂ ਪੁਲਸ ਨੇ ਸਟਾਫ਼ ਨੂੰ ਦਿੱਤਾ ਸੰਮਨ
ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੇ ਸ਼ਨੀਵਾਰ ਪੰਜ ਘੰਟਿਆਂ ਦੇ ਨਾਟਕੀ ਘਟਨਾਚੱਕਰ ਪਿੱਛੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਉਨ੍ਹਾਂ ਨੂੰ ਇੇਕ ਨੋਟਿਸ ਤਾਮੀਲ ਕਰਵਾਇਆ ਤੇ ਆਮ ਆਦਮੀ ਪਾਰਟੀ (ਆਪ) ਦੇ ਸੱਤ ਵਿਧਾਇਕਾਂ ਨੂੰ ਭਾਜਪਾ ਵਲੋਂ ਖ੍ਰੀਦਣ ਦੀ ਕੋਸ਼ਿਸ਼ ਦੇ ਉਨ੍ਹਾਂ ਦੇ ਦੋਸ਼ਾਂ ਬਾਰੇ ਉਨ੍ਹਾਂ ਤੋਂ 3 ਦਿਨਾਂ ਦੇ ਅੰਦਰ ਜਵਾਬ ਮੰਗਿਆ।
ਕੇਜਰੀਵਾਲ ਨੇ ਪਿਛਲੇ ਹਫਤੇ ਦੋਸ਼ ਲਾਇਆ ਸੀ ਕਿ ਭਾਜਪਾ ਨੇ ਦਿੱਲੀ ’ਚ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਲਈ ‘ਆਪ’ ਦੇ 7 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ।















