ਸ਼ੁੱਭਕਰਨ ਦੀ ਮੌਤ ਦੇ ਰੋਸ ਵਜੋਂ ਹਾਈਕੋਰਟ ਵਿਚ ਵਕੀਲਾਂ ਨੇ ਰੱਖਿਆ ਵਰਕ ਸਸਪੈਂਡ, ਕੀਤੀ ਇਨਸਾਫ਼ ਦੀ ਮੰਗ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਵਕੀਲਾਂ ਨੇ ਪੰਜਾਬ ਦੇ ਖਨੌਰੀ ਸਰਹੱਦ ’ਤੇ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁੱਭਕਰਨ ਦੀ ਮੌਤ ਦੇ ਰੋਸ ਵਜੋਂ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਕੰਮਕਾਜ ਠੱਪ ਕਰ ਦਿੱਤਾ। ਬਾਰ ਐਸੋਸੀਏਸ਼ਨ ਨੇ ਵੀਰਵਾਰ ਨੂੰ ਇਸ ਸਬੰਧੀ ਐਲਾਨ ਕੀਤਾ ਸੀ। ਹਾਲਾਂਕਿ, ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਦੇ ਦਫ਼ਤਰ ਤੋਂ ਇਕ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਸਾਰੇ ਕਾਨੂੰਨ ਅਧਿਕਾਰੀ ਆਪੋ-ਆਪਣੇ ਠੇਕੇ ਵਾਲੀਆਂ ਅਦਾਲਤਾਂ ਵਿਚ ਹਾਜ਼ਰ ਰਹਿਣਗੇ।
ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ 29 ਫਰਵਰੀ ਨੂੰ ਸੁਣਵਾਈ ਹੋਣੀ ਹੈ। ਬੁੱਧਵਾਰ ਨੂੰ ਪ੍ਰਦਰਸ਼ਨ ਦੌਰਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਕਿਸਾਨ ਯੂਨੀਅਨ ਵਲੋਂ ਦੱਸਿਆ ਗਿਆ ਹੈ ਕਿ ਸ਼ੁਭਕਰਨ ਦੇ ਸਿਰ ਵਿਚ ਗੋਲੀ ਲੱਗੀ ਸੀ।