ਤੜਕਸਾਰ ਪੰਜਾਬ ਪਹੁੰਚੀਆਂ NIA ਦੀਆਂ ਟੀਮਾਂ, ਕਈ ਥਾਵਾਂ ‘ਤੇ ਕਾਰਵਾਈ ਜਾਰੀ

ਜਲੰਧਰ : ਪੰਜਾਬ ਵਿਚ ਤੜਕਸਾਰ ਕੌਮੀ ਜਾਂਚ ਏਜੰਸੀ (NIA) ਦੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਸੂਚਨਾ ਹੈ ਕਿ ਪੰਜਾਬ ਵਿਚ ਕਈ ਥਾਵਾਂ ‘ਤੇ NIA ਦੀਆਂ ਟੀਮਾਂ ਪਹੁੰਚੀਆਂ ਹਨ ਤੇ ਉਨ੍ਹਾਂ ਵੱਲੋਂ ਵੱਖ-ਵੱਖ ਜਗ੍ਹਾ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵਿਚ ਚੰਡੀਗੜ੍ਹ, ਮੋਗਾ ਅਤੇ ਕੋਟਕਪੂਰਾ ਸ਼ਾਮਲ ਹਨ।
ਮੁੱਢਲੀ ਜਾਣਕਾਰੀ ਮੁਤਾਬਕ NIA ਦੀ ਟੀਮ ਮੋਗਾ ਦੇ ਪਿੰਡ ਬਿਲਾਸਪੁਰ ਵਿਚ ਪਹੁੰਚੀ ਹੈ। ਉੱਥੇ 22-23 ਸਾਲਾ ਨੌਜਵਾਨ ਰਵਿੰਦਰ ਸਿੰਘ ਪੁੱਤਰ ਆਤਮਾ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਉਕਤ ਵਿਅਕਤੀ ਆਟੇ ਦੀ ਚੱਕੀ ਚਲਾਉਂਦਾ ਹੈ। ਉਸ ‘ਤੇ ਕਿਸੇ ਰਿਸ਼ਤੇਦਾਰ ਕਾਰਨ ਇਹ ਛਾਪੇਮਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਦੇਸ਼ ਭਰ ‘ਚ 30 ਥਾਵਾਂ ‘ਤੇ ਹੋਈ ਛਾਪੇਮਾਰੀ
ਸੂਤਰਾਂ ਮੁਤਾਬਕ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਮੰਗਲਵਾਰ ਨੂੰ ਅੱਤਵਾਦੀਆਂ ਅਤੇ ਬਦਨਾਮ ਅਪਰਾਧੀਆਂ ਦੇ ਗਠਜੋੜ ਦੀ ਜਾਂਚ ਦੇ ਹਿੱਸੇ ਵਜੋਂ ਚਾਰ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ। ਇੱਕ ਸੂਤਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਐੱਨ.ਆਈ.ਏ. ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ 30 ਥਾਵਾਂ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।