ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਹੋਈ ਮੌਤ

ਸੰਗਰੂਰ : ਸੰਗਰੂਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ। ਫ਼ਿਲਹਾਲ ਇਹ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਕਿ ਉਨ੍ਹਾਂ ਨੇ ਇਹ ਸ਼ਰਾਬ ਕਿੱਥੋਂ ਲਈ ਸੀ, ਪਰ ਸੂਤਰਾਂ ਮੁਤਾਬਕ ਉਨ੍ਹਾਂ ਨੇ ਪਿੰਡਾਂ ਵਿਚ ਵਿਕਣ ਵਾਲੀ ਸ਼ਰਾਬ ਹੀ ਪੀਤੀ ਸੀ। ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਸੰਗਰੂਰ ਦੇ ਪਿੰਡ ਗੁੱਜਰਾਂ ਵਿਚ ਚਾਰੋ ਦੋਸਤਾਂ ਨੇ ਰਾਤ ਨੂੰ ਇਕੱਠੇ ਬਹਿ ਕੇ ਸ਼ਰਾਬ ਪੀਤੀ ਸੀ। ਰਾਤ ਨੂੰ ਉਹ ਘਰ ਜਾ ਕੇ ਸੌ ਗਏ ਪਰ ਸਵੇਰੇ ਉੱਠੇ ਹੀ ਨਹੀਂ। ਮ੍ਰਿਤਕਾਂ ਵਿਚੋਂ 2 ਦੀ ਉਮਰ 32-32 ਸਾਲ, 1 ਦੀ 42 ਸਾਲ ਅਤੇ ਇਕ ਦੀ 50 ਸਾਲ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਪ੍ਰਸ਼ਾਸਨ ਸਵੇਰੇ ਹੀ ਮੌਕੇ ‘ਤੇ ਪਹੁੰਚ ਗਿਆ ਸੀ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸੰਗਰੂਰ ਦੇ ਭੇਜ ਦਿੱਤਾ ਗਿਆ ਹੈ।