ਕੇਜਰੀਵਾਲ ਦੀ ਰਿਹਾਇਸ਼ ‘ਤੇ ਪੁੱਜੇ CM ਭਗਵੰਤ ਮਾਨ, ਕਰਨਗੇ ਪਰਿਵਾਰ ਨਾਲ ਮੁਲਾਕਾਤ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਪਾਰਟੀ ਆਗੂਆਂ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਪਹੁੰਚ ਚੁੱਕੇ ਹਨ। ਇੱਥੇ ਉਹ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦੱਸਣਯੋਗ ਹੈ ਕਿ ਈ. ਡੀ. ਨੇ ਬੀਤੀ ਰਾਤ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ।