ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ ਐਵੇਨਿਊ ਅਦਾਲਤ ‘ਚ ਪੇਸ਼ ਕਰ ਦਿੱਤਾ ਹੈ। ਉਹ ਫ਼ਿਲਹਾਲ ਕੋਰਟ ਰੂਮ ‘ਚ ਹਨ ਅਤੇ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਸ਼ਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਦੀ ਟੀਮ ਵੀਰਵਾਰ ਸ਼ਾਮਲ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ 2 ਘੰਟਿਆਂ ਦੀ ਪੁੱਛ-ਗਿੱਛ ਅਤੇ ਘਰ ਦੀ ਤਲਾਸ਼ੀ ਤੋਂ ਬਾਅਦ ਈ.ਡੀ. ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ।
ਜ਼ਿਕਰਯੋਗ ਹੈ ਕਿ ਸ਼ਰਾਬ ਘਪਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ 9 ਸੰਮਨ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਦੇ ਮਿਲਣ ਤੋਂ ਬਾਅਦ ਵੀ ਕੇਜਰੀਵਾਲ ਈ.ਡੀ. ਅੱਗੇ ਹਾਜ਼ਰ ਨਹੀਂ ਹੋਏ, ਜਿਸ ਤੋਂ ਬਾਅਦ ਅੱਜ ਈ.ਡੀ. ਦੀ ਪਾਰਟੀ ਖ਼ੁਦ 10ਵਾਂ ਸੰਮਨ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਈ ਅਤੇ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ ‘ਚ ਪਾਰਟੀ ਸਮਰਥਕ ਹਾਜ਼ਰ ਹਨ, ਜੋ ਕੇਜਰੀਵਾਲ ਦੇ ਹੱਕ ‘ਚ ਨਾਅਰੇਬਾਜ਼ੀ ਕਰ ਰਹੇ ਸਨ।















