ਟੋਕੀਓ – ਜਾਪਾਨ ਦੇ ਉੱਤਰ-ਪੂਰਬੀ ਸੂਬੇ ਫੁਕੁਸ਼ੀਮਾ ‘ਚ ਵੀਰਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਜਾਪਾਨ ਮੌਸਮ ਵਿਗਿਆਨ ਏਜੰਸੀ (ਜੇ.ਐੱਮ.ਏ.) ਮੁਤਾਬਕ ਸਥਾਨਕ ਸਮੇਂ ਮੁਤਾਬਕ ਦੁਪਹਿਰ 12:16 ‘ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.0 ਮਾਪੀ ਗਈ।
ਭੂਚਾਲ ਦਾ ਕੇਂਦਰ 37.7 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 141.9 ਡਿਗਰੀ ਪੂਰਬੀ ਦੇਸ਼ਾਂਤਰ ਅਤੇ ਧਰਤੀ ਦੀ ਸਤ੍ਹਾ ਤੋਂ 40 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਚਾਲ ਦੇ ਝਟਕੇ ਮੱਧ ਟੋਕੀਓ ਵਿੱਚ ਵੀ ਮਹਿਸੂਸ ਕੀਤੇ ਗਏ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। JMA ਨੇ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਹੈ।















