ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ, 18 ਅਪ੍ਰੈਲ ਤੱਕ ਵਧੀ ਨਿਆਇਕ ਹਿਰਾਸਤ

ਨਵੀਂ ਦਿੱਲੀ – ਇੱਥੇ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਨੇਤਾ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਸ਼ਨੀਵਾਰ ਨੂੰ 18 ਅਪ੍ਰੈਲ ਤੱਕ ਵਧਾ ਦਿੱਤੀ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਪਹਿਲੇ ਦਿੱਤੀ ਗਈ ਨਿਆਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ‘ਤੇ ਅਦਾਲਤ ‘ਚ ਪੇਸ਼ ਕੀਤੇ ਜਾਣ ਤੋਂ ਬਾਅਦ ਸਿਸੋਦੀਆ ਦੀ ਨਿਆਇਕ ਹਿਰਾਸਤ ਵਧਾ ਦਿੱਤੀ। ਉਨ੍ਹਾਂ ਦੀ ਪਾਰਟੀ ਦੇ ਸਹਿਯੋਗੀ ਸੰਜੇ ਸਿੰਘ, ਸਹਿ-ਦੋਸ਼ੀ, ਜਿਨ੍ਹਾਂ ਨੂੰ ਹਾਲ ਹੀ ‘ਚ ਮਾਮਲੇ ‘ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੀ ਗਈ ਸੀ, ਵੀ ਕਾਰਵਾਈ ਲਈ ਅਦਾਲਤ ‘ਚ ਪੇਸ਼ ਹੋਏ।