ਜਲੰਧਰ – ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਸ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਚਲਦੇ ਗੈਂਗਸਟਰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫ਼ਾਸ਼ ਕਰਦਿਆਂ ਗੈਂਗਸਟਰ ਜੈਪਾਲ ਭੁੱਲਰ ਗੈਂਗ ਨਾਲ ਜੁੜੇ ਸਾਥੀਆਂ ‘ਤੇ ਸ਼ਿਕੰਜਾ ਕੱਸਿਆ। ਪੁਲਸ ਨੇ ਇਕ ਗੈਂਗਸਟਰ ਨੂੰ 3 ਕਿਲੋ ਹੈਰੋਇਨ ਅਤੇ 2 ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਰੈਕੇਟ ਪਾਕਿਸਤਾਨ ਤੋਂ ਸਰਹੱਦ ਪਾਰੋਂ ਹੈਰੋਇਨ ਮੰਗਵਾਉਂਦਾ ਸੀ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਐਕਸ ਜ਼ਰੀਏ ਦਿੱਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 15 ਕਰੋੜ ਦੱਸੀ ਜਾ ਰਹੀ ਹੈ। ਫੜੇ ਗਏ ਗੈਂਗਸਟਰ ਕੋਲੋਂ ਪੁੱਛਗਿੱਛ ਜਾਰੀ ਹੈ।















