ਜੇਲ੍ਹ ‘ਚ ਹੀ ਰਹਿਣਗੇ CM ਕੇਜਰੀਵਾਲ, ਕੋਰਟ ਨੇ 7 ਮਈ ਤੱਕ ਵਧਾਈ ਨਿਆਇਕ ਹਿਰਾਸਤ

ਨਵੀਂ ਦਿੱਲੀ- ਦਿੱਲੀ ਆਬਕਾਰੀ ਨੀਤੀ ਘਪਲੇ ਦੇ ਦੋਸ਼ੀਆਂ ਨੂੰ ਰਾਹਤ ਨਹੀਂ ਮਿਲ ਰਹੀ ਹੈ। ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 7 ਮਈ ਤੱਕ ਲਈ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸ਼ਰਾਬ ਘਪਲੇ ਦੇ ਹੋਰ ਦੋਸ਼ੀਆਂ ਬੀ.ਆਰ.ਐੱਸ. ਨੇਤਾ ਕੇ.ਕਵਿਤਾ ਅਤੇ ਚਨਪ੍ਰੀਤ ਸਿੰਘ ਦੀ ਵੀ ਨਿਆਇਕ ਹਿਰਾਸਤ ਵਧਾ ਦਿੱਤੀ ਹੈ। ਕਵਿਤਾ ਦੀ ਹਿਰਾਸਤ ਵੀ 7 ਮਈ ਤੱਕ ਵਧਾਈ ਗਈ ਹੈ। ਕੇਜਰੀਵਾਲ ਮੰਗਲਵਾਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੈਂਸਿੰਗ ਰਾਹੀਂ ਨਿਆਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਪੇਸ਼ ਹੋਏ ਸਨ। ਈਡੀ ਨੇ 21 ਮਾਰਚ ਨੂੰ ਦਿੱਲੀ ‘ਚ ਉਨ੍ਹਾਂ ਦੇ ਅਧਿਕਾਰਤ ਘਰ 2 ਘੰਟੇ ਤੋਂ ਵੱਧ ਸਮੇਂ ਤੱਕ ਪੁੱਛ-ਗਿੱਛ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ।