ਪਾਕਿਸਤਾਨ: ਸਿੱਖ ਡਾਕਟਰ ਦੀ ਸੁਰੱਖਿਆ ‘ਚ ਤਾਇਨਾਤ ਪੁਲਸ ਮੁਲਾਜ਼ਮ ਦਾ ਕਤਲ

ਇਸਲਾਮਾਬਾਦ- ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਮੰਗਲਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਸਿੱਖ ਡਾਕਟਰ ਦੀ ਸੁਰੱਖਿਆ ਲਈ ਤਾਇਨਾਤ ਇੱਕ ਪੁਲਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ 45 ਸਾਲਾ ਕਾਂਸਟੇਬਲ ਫਰਹਾਦ ਵਜੋਂ ਹੋਈ ਹੈ। ਕਾਂਸਟੇਬਲ ਫਰਹਾਦ ਪਿਸ਼ਾਵਰ ਜ਼ਿਲੇ ਦੇ ਢੇਰੀ ਬਾਗਬਾਨਨ ‘ਚ ਹਰਬਲ ਡਾਕਟਰ ਬਾਬਾ ਸੁਰਜੀਤ ਸਿੰਘ ਦੀ ਸੁਰੱਖਿਆ ਡਿਊਟੀ ‘ਤੇ ਸੀ।
ਪੁਲਸ ਨੇ ਦੱਸਿਆ ਕਿ ਫਰਹਾਦ ਦੁਕਾਨ ਦੇ ਬਾਹਰ ਕੁਰਸੀ ‘ਤੇ ਬੈਠਾ ਸੀ ਜਦੋਂ ਅਣਪਛਾਤੇ ਬੰਦੂਕਧਾਰੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।