ਜੰਮੂ ਕਸ਼ਮੀਰ ਦੇ ਬਾਰਾਮੂਲਾ ‘ਚ ਮੁਕਾਬਲਾ ਜਾਰੀ; 2 ਅੱਤਵਾਦੀ ਢੇਰ, 2 ਜਵਾਨ ਜ਼ਖ਼ਮੀ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਦੂਜੇ ਦਿਨ ਵੀ ਜਾਰੀ ਮੁਕਾਬਲੇ ਦੌਰਾਨ ਸ਼ੁੱਕਰਵਾਰ ਨੂੰ 2 ਅੱਤਵਾਦੀ ਮਾਰੇ ਗਏ, ਜਦੋਂ ਕਿ 2 ਪੁਲਸ ਕਰਮੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਉੱਤਰੀ ਕਸ਼ਮੀਰ ‘ਚ ਸੋਪੋਰ ਇਲਾਕੇ ਦੇ ਚੇਕ ਮੁਹੱਲਾ ਨੌਪੋਰਾ ‘ਚ ਵੀਰਵਾਰ ਨੂੰ ਸ਼ੁਰੂ ਹੋਇਆ ਸੀ। ਉਨ੍ਹਾਂ ਦੱਸਿਆ ਕਿ ਰਾਤ ‘ਚ ਸ਼ਾਂਤੀ ਤੋਂ ਬਾਅਦ ਸ਼ੁੱਕਰਵਾਰ ਨੂੰ ਸਵੇਰੇ ਮੁੜ ਮੁਕਾਬਲਾ ਸ਼ੁਰੂ ਹੋਇਆ।
ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 2 ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ‘ਚ ਜ਼ਖ਼ਮੀ ਹੋਏ 2 ਫ਼ੌਜ ਦੇ 2 ਜਵਾਨਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਮੁਕਾਬਲੇ ਵਾਲੀ ਜਗ੍ਹਾ ਕੋਲ ਵੀਰਵਾਰ ਨੂੰ ਇਕ ਆਮ ਨਾਗਰਿਕ ਵੀ ਜ਼ਖ਼ਮੀ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਲਾਕੇ ਤੋਂ ਅੱਤਵਾਦੀਆਂ ਨੂੰ ਦੌੜਾਉਣ ਦੀ ਮੁਹਿੰਮ ਜਾਰੀ ਹੈ।