ਧੀ ਨਿਆਮਤ ਤੇ ਪਤਨੀ ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਆਪਣੀ ਧੀ ਨਿਆਮਤ ਕੌਰ ਨਾਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ।
ਇਸ ਮੌਕੇ ਮਾਨ ਦੀ ਮਾਤਾ ਹਰਪਾਲ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਨਾਲ ਹਨ। ਮੁੱਖ ਮੰਤਰੀ ਮਾਨ ਦੀ ਧੀ ਨਿਆਮਤ ਕੌਰ ਦਾ ਜਨਮ 28 ਮਾਰਚ 2024 ਨੂੰ ਹੋਇਆ ਸੀ। ਮਾਨ ਦਾ ਦੂਸਰਾ ਵਿਆਹ ਡਾ. ਗੁਰਪ੍ਰੀਤ ਕੌਰ ਨਾਲ 7 ਜੁਲਾਈ 2022 ਨੂੰ ਹੋਇਆ ਸੀ। ਭਗਵੰਤ ਮਾਨ ਪਹਿਲੀ ਵਾਰੀ ਆਪਣੀ ਧੀ ਨਿਆਮਤ ਕੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟਿਕਾਉਣ ਲਈ ਲੈ ਕੇ ਪਹੁੰਚੇ ਹਨ।
ਦੱਸ ਦੇਈਏ ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦੁਰਰਗਿਆਣਾ ਮੰਦਿਰ ਅਤੇ ਰਾਮ ਤੀਰਥ ਵੀ ਗਏ। ਜਿੱਥੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।