ਨਹੀਂ ਹੋਵੇਗੀ ਬੈਲੇਟ ਪੇਪਰ ਦੀ ਵਾਪਸੀ, ਸੁਪਰੀਮ ਕੋਰਟ ਨੇ VVPAT ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਕੀਤੀਆਂ ਖਾਰਜ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈਵੀਐੱਮ) ਦੇ ਮਾਧਿਅਮ ਨਾਲ ਪਾਏ ਗਏ ਵੋਟ ਦਾ ‘ਵੋਟਰ ਵੇਰੀਫਿਏਬਲ ਪੇਪਰ ਆਡਿਟ ਟਰੇਲ’ (ਵੀਵੀਪੀਏਟੀ) ਨਾਲ ਪੂਰਨ ਵੈਰੀਫਿਕੇਸ਼ਨ ਕਰਵਾਉਣ ਦੀ ਅਪੀਲ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀਆਂ। ਜੱਜ ਸੰਜੀਵ ਖੰਨਾ ਅਤੇ ਜੱਜ ਦੀਪਾਂਕਰ ਦੱਤਾ ਦੀ ਬੈਂਚ ਨੇ ਮਾਮਲੇ ‘ਚ ਸਹਿਮਤੀ ਨਾਲ 2 ਫ਼ੈਸਲੇ ਸੁਣਾਏ।
ਜੱਜ ਖੰਨਾ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਦਾਲਤ ਨੇ ਸਾਰੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ, ਜਿਨ੍ਹਾਂ ‘ਚ ਮੁੜ ਬੈਲਟ ਪੇਪਰਾਂ ਨਾਲ ਚੋਣ ਕਰਵਾਉਣ ਦੀ ਪ੍ਰਕਿਰਿਆ ਮੁੜ ਅਪਣਾਉਣ ਦੀ ਅਪੀਲ ਕਰਨ ਵਾਲੀ ਪਟੀਸ਼ਨ ਵੀ ਸ਼ਾਮਲ ਹੈ।