US ‘ਚ ਵੀ ਲੋਕਾਂ ਦਾ ਮੰਨਣੈ ਕਿ ਕੋਰੋਨਾ ਵੈਕਸਿਨ ਨਾਲ ਹੋਇਆ ਉਨ੍ਹਾਂ ਨੂੰ ਨੁਕਸਾਨ

ਨਾਇਆਗਰਾ: ਕਹਿਰ ਬਣ ਕੇ ਸਾਹਮਣੇ ਆਈ ਕੋਵਿਡ-19 ਮਹਾਂਮਾਰੀ ਨੇ ਦੁਨੀਆਂ ਭਰ ਦੇ ਦੇਸ਼ਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਉਸ ਤੋਂ ਬਾਅਦ ਦਸੰਬਰ 2020 ‘ਚ ਜਾਰੀ ਹੋਏ ਕੋਵਿਡ-19 ਟੀਕਿਆਂ ਨੇ ਕੋਰੋਨਾ ਮਹਾਂਮਾਰੀ ਦੀ ਤਸਵੀਰ ਬਦਲ ਦਿੱਤੀ ਹੈ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਟੀਕਿਆਂ ਨੇ ਦੁਨੀਆਂ ‘ਚ ਲਗਭਗ 144 ਕਰੋੜ ਤੋਂ ਵੱਧ ਮੌਤਾਂ ਨੂੰ ਰੋਕਿਆ ਸੀ। ਇਸ ਦੇ ਮੁਕਾਬਲੇ, ਬਹੁਤ ਘੱਟ ਲੋਕਾਂ ਦੇ ਮਾੜੇ ਪ੍ਰਭਾਵ ਹੋਏ ਹਨ। ਨਿਊ ਯੌਰਕ ਟਾਈਮਜ਼ ਨੇ ਪਿਛਲੇ ਸਾਲ 30 ਤੋਂ ਵੱਧ ਲੋਕਾਂ ਨਾਲ ਗੱਲ ਕੀਤੀ ਹੈ। ਇਨ੍ਹਾਂ ਲੋਕਾਂ ਨੂੰ ਲੱਗਦਾ ਹੈ ਕਿ ਕੋਵਿਡ ਵੈਕਸੀਨ ਨਾਲ ਉਨ੍ਹਾਂ ਨੂੰ ਨੁਕਸਾਨ ਪਹੁੰਚਿਆ ਹੈ। ਇੱਕ ਦਰਜਨ ਮਾਹਿਰਾਂ ਦਾ ਮੰਨਣਾ ਹੈ ਕਿ ਅਮਰੀਕੀ ਸਰਕਾਰ ਦੇ ਅਧਿਕਾਰੀਆਂ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ ਲੋੜੀਂਦੇ ਕਦਮ ਨਹੀਂ ਚੁੱਕੇ।
AstraZeneca ਕੰਪਨੀ ਨੇ ਅਦਾਲਤ ‘ਚ ਮੰਨਿਆ ਹੈ ਕਿ ਭਾਰਤ ਸਮੇਤ ਕਈ ਦੇਸ਼ਾਂ ‘ਚ ਲਗਾਏ ਜਾਣ ਵਾਲੇ ਟੀਕੇ ਕੋਵਿਡਸ਼ੀਲਡ ਨਾਲ ਖ਼ੂਨ ਦੇ ਜੰਮਣ ਵਰਗੇ ਮਾੜੇ ਪ੍ਰਭਾਵਾਂ ਦਾ ਪਤਾ ਲਗਾਇਆ ਗਿਆ ਹੈ।
ਯੌਰਪੀਅਨ ਮੈਡੀਸਨ ਯੂਨੀਅਨ ਨੇ ਕੋਵਿਡ ਵੈਕਸੀਨ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਹੈ, ਅਤੇ 13 ਹਜ਼ਾਰ ਤੋਂ ਵੱਧ ਲੋਕਾਂ ਨੇ ਕੋਵਿਡ ਵੈਕਸੀਨ ਕਾਰਨ ਹੋਏ ਨੁਕਸਾਨ ਲਈ ਸਰਕਾਰੀ ਫ਼ੰਡਾਂ ਤੋਂ ਮੁਆਵਜ਼ੇ ਦਾ ਦਾਅਵਾ ਵੀ ਕੀਤਾ ਹੈ। ਹੁਣ ਤਕ ਸਿਰਫ਼ ਇੱਕ ਦਰਜਨ ਲੋਕਾਂ ਨੂੰ ਹੀ ਮੁਆਵਜ਼ਾ ਮਿਲਿਆ ਹੈ। ਇਹ ਸਾਰੇ ਲੋਕ ਟੀਕਿਆਂ ਕਾਰਨ ਦਿਲ ਦੀਆਂ ਬੀਮਾਰੀਆਂ ਤੋਂ ਪੀੜਤ ਹਨ।
ਕੋਵਿਡ ਵੈਕਸੀਨ ਦੇ ਕੁਝ ਮਾੜੇ ਪ੍ਰਭਾਵ ਬਹੁਤ ਘੱਟ ਹਨ। ਹੌਂਗ ਕੌਂਗ ਦੇ ਖੋਜਕਰਤਾਵਾਂ ਨੇ ਇਹ ਪਾਇਆ ਹੈ ਕਿ ਵੈਕਸੀਨ ਦੀਆਂ ਹਰ 10 ਲੱਖ ਖੁਰਾਕਾਂ ਲਈ ਕੇਵਲ ਸੱਤ ਮਾਮਲਿਆਂ ‘ਚ ਵਾਇਰਸ ਦੀ ਲਾਗ ਕਾਰਨ ਹਸਪਤਾਲ ‘ਚ ਦਾਖਲ ਹੋਣਾ ਜ਼ਰੂਰੀ ਹੈ। ਕੋਵਿਡ ਟੀਕਿਆਂ ਕਾਰਨ ਹਰ 10 ਹਜ਼ਾਰ ਨੌਜਵਾਨਾਂ ‘ਚੋਂ ਇੱਕ ਨੂੰ ਦਿਲ ਦੀ ਬੀਮਾਰੀ ਹੋ ਸਕਦੀ ਹੈ ਜਿਸ ਨੂੰ ਮਾਇਓਕਾਰਡਾਈਟਿਸ ਕਿਹਾ ਜਾਂਦਾ ਹੈ। US ਸੰਘੀ ਸਿਹਤ ਅਧਿਕਾਰੀਆਂ ਨੇ ਟੀਕਿਆਂ ਦੇ ਚਾਰ ਗੰਭੀਰ ਮਾੜੇ ਪ੍ਰਭਾਵਾਂ ‘ਚ ਮਾਇਓਕਾਰਡਾਈਟਿਸ ਨੂੰ ਸ਼ਾਮਿਲ ਕੀਤਾ ਹੈ।
ਕੁਝ ਵਿਗਿਆਨੀਆਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਟੀਕੇ ਨੇ ਉਨ੍ਹਾਂ ਲੋਕਾਂ ਦੀ ਮਦਦ ਨਹੀਂ ਕੀਤੀ ਜਿਨ੍ਹਾਂ ਨੂੰ ਨੁਕਸਾਨ ਹੋਇਆ ਹੈ। ਸੰਭਾਵੀ ਖ਼ਤਰਿਆਂ ਨੂੰ ਸਪੱਸ਼ਟ ਕਰਨ ਲਈ ਹੁਣ ਹੋਰ ਬਹੁਤ ਕੁਝ ਕੀਤਾ ਜਾਣਾ ਚਾਹੀਦਾ ਹੈ। ਲੰਬੇ ਸਮੇਂ ਤਕ US ਫ਼ੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ‘ਚ ਅਹਿਮ ਅਹੁਦੇ ‘ਤੇ ਰਹੇ ਡਾਕਟਰ ਜੈਨੇਟ ਵੁੱਡਕੌਕ ਦਾ ਕਹਿਣਾ ਹੈ, “ਕੋਰੋਨਾ ਵੈਕਸੀਨ ਨੇ ਕੁਝ ਲੋਕਾਂ ਲਈ ਗੰਭੀਰ ਸਮੱਸਿਆਵਾਂ ਪੈਦਾ ਕਰ ਦਿੱਤੀਆਂ ਸਨ। ਮੈਨੂੰ ਅਜਿਹੇ ਲੋਕਾਂ ਲਈ ਅਫ਼ਸੋਸ ਹੈ।”
ਜੇਕਰ ਤੁਸੀਂ ਆਪਣੀ ਸਿਹਤ ਸਬੰਧੀ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com