ਆਮ ਆਦਮੀ ਪਾਰਟੀ ਵੱਲੋਂ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਲ ਹਨ। ਇਸ ਸੂਚੀ ’ਚ ਦਿੱਲੀ ਤੋਂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਡਾ. ਸੰਦੀਪ ਪਾਠਕ, ਪੰਕਜ ਗੁਪਤਾ, ਐੱਨ. ਡੀ. ਗੁਪਤਾ, ਗੋਪਾਲ ਰਾਏ, ਰਾਘਵ ਚੱਢਾ, ਸਤੇਂਦਰ ਜੈਨ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ ਸ਼ਾਮਲ ਸਨ।
ਕਈ ਕੈਬਨਿਟ ਮੰਤਰੀ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਸ਼ਾਮਲ ਕੀਤੇ ਗਏ ਹਨ, ਜਿਨ੍ਹਾ ’ਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਹਰਜੋਤ ਸਿੰਘ ਬੈਂਸ ,ਬਲਕਾਰ ਸਿੰਘ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਪ੍ਰਿੰਸੀਪਲ ਬੁੱਧਰਾਮ, ਬਲਜਿੰਦਰ ਕੌਰ, ਸੰਜੀਵ ਝਾਅ, ਜਸਵੀਰ ਸਿੰਘ ਰਾਜਾ ਗਿੱਲ, ਤਰਨਪ੍ਰੀਤ ਸਿੰਘ ਸੌਂਦ, ਮਨਜਿੰਦਰ ਸਿੰਘ ਲਾਲਪੁਰਾ, ਮਨਜੀਤ ਸਿੰਘ ਬਿਲਾਸਪੁਰ, ਸਰਬਜੀਤ ਕੌਰ ਮਾਣੂੰਕੇ, ਕੁਲਵੰਤ ਸਿੰਘ ਪੰਡੋਰੀ, ਡਾ: ਇੰਦਰਬੀਰ ਸਿੰਘ ਨਿੱਜਰ, ਦਲਜੀਤ ਸਿੰਘ ਗਰੇਵਾਲ, ਨਰਿੰਦਰਪਾਲ ਸਿੰਘ, ਜਗਦੀਪ ਸਿੰਘ ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ, ਦਿਨੇਸ਼ ਚੱਢਾ, ਡਾ. ਰਵਜੋਤ ਸ਼ਾਮਲ ਹਨ।