ਚੋਣ ਨਤੀਜਿਆਂ ਤੋਂ ਪਹਿਲਾਂ ECI ਦੀ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨਰ ਬੋਲੇ- ਇਤਿਹਾਸਕ ਰਹੀਆਂ ਭਾਰਤ ਦੀਆਂ ਚੋਣਾਂ

ਨਵੀਂ ਦਿੱਲੀ- ਲੋਕ ਸਭਾ ਚੋਣਾਂ 2024 ਦੇ ਚੋਣ ਨਤੀਜੇ ਭਲਕੇ ਯਾਨੀ ਕਿ 4 ਜੂਨ ਨੂੰ ਆਉਣਗੇ। 7 ਪੜਾਵਾਂ ‘ਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਈ। ਨਤੀਜਿਆਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਭਾਰਤ ਦੀਆਂ ਚੋਣਾਂ ਇਤਿਹਾਸਕ ਰਹੀਆਂ। 64 ਕਰੋੜ ਤੋਂ ਵੱਧ ਵੋਟਰਾਂ ਨੇ ਪਾਈ ਵੋਟ। ਔਰਤਾਂ ਨੇ ਵੱਧ-ਚੜ੍ਹ ਕੇ ਵੋਟਿੰਗ ਕੀਤੀ। 31 ਕਰੋੜ ਤੋਂ ਵੱਧ ਮਹਿਲਾ ਵੋਟਰਾਂ ਨੇ ਪਾਈ ਵੋਟ। ਅਸੀਂ ਵੋਟਿੰਗ ਦੌਰਾਨ ਵਿਸ਼ਵ ਰਿਕਾਰਡ ਬਣਾਇਆ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਸਾਰੇ ਵੋਟਰਾਂ ਨੂੰ ਸਲਾਮ ਹੈ। 85 ਤੋਂ ਉੱਪਰ ਦੇ ਵੋਟਰਾਂ ਨੇ ਰਿਕਾਰਡ ਵੋਟਿੰਗ ਕੀਤੀ।