ਚੰਡੀਗੜ੍ਹ- ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਸੰਸਦ ਮੈਂਬਰ ਅਤੇ ਅਭਿਨੇਤਰੀ ਕੰਗਣਾ ਰਣੌਤ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਸੰਸਦ ਵੱਲੋਂ ਦਿੱਤੀ ਗਈ ਸ਼ਿਕਾਇਤ ‘ਚ ਸਾਹਮਣੇ ਆਇਆ ਹੈ ਕਿ ਉਹ ਚੰਡੀਗੜ੍ਹ ਏਅਰਪੋਰਟ ਪਹੁੰਚੀ ਸੀ। ਉਨ੍ਹਾਂ ਨੇ ਫਲਾਈਟ ਰਾਹੀਂ ਦਿੱਲੀ ਜਾਣਾ ਸੀ। ਜਦੋਂ ਉਹ ਸੁਰੱਖਿਆ ਜਾਂਚ ਤੋਂ ਬਾਅਦ ਬੋਰਡਿੰਗ ਲਈ ਜਾ ਰਹੀ ਸੀ ਤਾਂ ਐੱਲ.ਸੀ.ਟੀ. ਕੁਲਵਿੰਦਰ ਕੌਰ (ਸੀ.ਆਈ.ਐੱਸ.ਐਫ. ਯੂਨਿਟ ਚੰਡੀਗੜ੍ਹ ਏਅਰਪੋਰਟ) ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਨਾਲ ਸਫਰ ਕਰ ਰਹੇ ਮਯੰਕ ਮਧੁਰ ਨੇ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ (ਸੀ.ਆਈ.ਐੱਸ.ਐਫ. ਦੇ ਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।















