ਕੁੱਲੂ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਅੱਜ ਯਾਨੀ ਕਿ ਸ਼ੁੱਕਰਵਾਰ ਤੜਕਸਾਰ ਭੂਚਾਲ ਦੇ ਝਟਕੇ ਲੱਗੇ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.0 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਨੇ ਦੱਸਿਆ ਕਿ ਸ਼ੁੱਕਰਵਾਰ ਕੁੱਲੂ ਵਿਚ ਤੜਕਸਾਰ 3.40 ਵਜੇ ਭੂਚਾਲ ਆਇਆ।NCS ਨੇ ਆਪਣੇ ਅਧਿਕਾਰਤ ਹੈਂਡਲ ‘ਐਕਸ’ ‘ਤੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਕਸ਼ਾਂਸ਼ 31.48 ਐੱਨ ਅਤੇ ਦੇਸ਼ਾਂਤਰ 77.53 ਈ ‘ਤੇ ਸਥਿਤ ਸੀ। ਮਿਲੀ ਜਾਣਕਾਰੀ ਮੁਤਾਬਕ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।















