ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਰਾਜਾ ਵੜਿੰਗ

ਪਟਿਆਲਾ/ਨਾਭਾ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲਣ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਪਹੁੰਚੇ। ਇਸ ਦੌਰਾਨ ਧਰਮਸੋਤ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਜਦੋਂ ਪੱਤਰਕਾਰਾਂ ਨੇ ਰਾਜਾ ਵੜਿੰਗ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਬਿਨਾਂ ਗੱਲਬਾਤ ਕੀਤੀ ਹੀ ਜੇਲ੍ਹ ਦੇ ਅੰਦਰ ਚਲੇ ਗਏ।