ਇਸਲਾਮਾਬਾਦ— ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਵੀਰਵਾਰ ਦੀ ਸਵੇਰ ਨੂੰ ਦੋ ਟਰੇਨਾਂ ਵਿਚਾਲੇ ਜ਼ਬਰਦਸਤ ਟੱਕਰ ਹੋਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 150 ਤੋਂ ਵਧ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 10 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਓ ਟੀ. ਵੀ. ਦੀ ਰਿਪੋਰਟ ਮੁਤਾਬਕ ਕਰਾਚੀ ਜਾ ਰਹੀ ਆਵਾਮ ਐਕਸਪ੍ਰੈੱਸ ਮੁਲਤਾਨ ਸ਼ਹਿਰ ਤੋਂ ਕਰੀਬ 25 ਕਿਲੋਮੀਟਰ ਦੂਰ ਇਕ ਮਾਲਗੱਡੀ ਨਾਲ ਟਕਰਾ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੇਨ ਦੇ 4 ਡੱਬੇ ਪਲਟ ਗਏ। ਈਦ-ਉਲ-ਅਜ਼ਹਾ ਕਾਰਨ ਇੱਥੇ ਛੁੱਟੀ ਹੋਣ ਕਾਰਨ ਰਾਹਤ ਅਤੇ ਬਚਾਅ ਕੰਮਾਂ ‘ਚ ਦੇਰੀ ਹੋਈ। ਫਿਲਹਾਲ ਹਾਦਸੇ ਤੋਂ ਬਾਅਦ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸਾਰੇ ਜ਼ਖਮੀਆਂ ਨੂੰ ਮੁਲਤਾਨ ਦੇ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ।















