ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਅੰਡੇਮਾਨ-ਨਿਕੋਬਾਰ ਦੀਪ ਸਮੂਹ

1ਨਵੀਂ ਦਿੱਲੀ—ਅੰਡੇਮਾਨ ਨਿਕੋਬਾਰ ਦੀਪ ਸਮੂਹ ‘ਤੇ ਅੱਧੀ ਰਾਤ ਤੋਂ ਬਾਅਦ ਕਰੀਬ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਜ਼ਿਆਦਾ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਕਿਸੇ ਦੇ ਵੀ ਜਾਨ-ਮਾਲ ਦੀ ਖਬਰ ਨਹੀਂ ਹੈ। ਜ਼ਿਆਦਾਤਰ ਭੂਚਾਲ ਦੇ ਝਟਕੇ ਅੰਡੇਮਾਨ-ਨਿਕੋਬਾਰ ਦੀਪ ਸਮੂਹ ‘ਚ ਮਹਿਸੂਸ ਕੀਤੇ ਗਏ।