ਹੁਸ਼ਿਆਰਪੁਰ : ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਵਣ ਮਹਾਂਉਤਸਵ ਸਮਾਗਮ ਮਨਾਇਆ ਗਿਆ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ਮੌਜੂਦ ਰਹੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਬੂਟਾ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਇਸ ਮੌਕੇ ਲਗਾਈ ਗਈ ਪ੍ਰਦਰਸ਼ਨੀ ‘ਤੇ ਲੱਗਾ ਸਾਮਾਨ ਵੇਖਿਆ ਅਤੇ ਉਸ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਨੇ ਆਮ ਲੋਕਾਂ ਨਾਲ ਮੁਲਾਕਾਤ ਕਰ ਕੇ ਗੱਲਬਾਤ ਵੀ ਕੀਤੀ।















