ਬਲੀਆ – ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਇਕ ਪਿੰਡ ‘ਚ 11 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਅਤੇ ਉਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝਾ ਕਰਨ ਦੇ ਦੋਸ਼ ‘ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰਸੜਾ ਖੇਤਰ ਦੇ ਪੁਲਸ ਡਿਪਟੀ ਸੁਪਰਡੈਂਟ ਮੁਹੰਮਦ ਫਹੀਮ ਕੁਰੈਸ਼ੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਰਸੜਾ ਥਾਣਾ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ ਬੱਚੀ ਦਾ ਉਸ ਦੇ ਪਿੰਡ ਹੀ ਨੌਜਵਾਨ ਕੱਲੂ (20) ਨੇ ਜਬਰ ਜ਼ਿਨਾਹ ਕੀਤਾ ਅਤੇ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝਾ ਕਰ ਦਿੱਤਾ।
ਇਸ ਤੋਂ ਬਾਅਦ ਪੀੜਤਾ ਦੇ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਜਾਣਕਾਰੀ ਹੋਈ। ਉਨ੍ਹਾਂ ਦੱਸਿਆ ਕਿ ਪੀੜਤਾ ਦੇ ਪਿਤਾ ਦੀ ਸ਼ਿਕਾਇਤ ‘ਤੇ ਇਸ ਮਾਮਲੇ ‘ਚ ਕੱਲੂ ਵਿਰੁੱਧ 11 ਅਗਸਤ ਨੂੰ ਨਾਮਜ਼ਦ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਕੱਲੂ ਨੂੰ ਵੀਰਵਾਰ ਨੂੰ ਥਾਣਾ ਖੇਤਰ ਦੇ ਸੰਵਰਾ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ।















