ਰੱਖੜੀ ਮੌਕੇ CM ਮਾਨ ਦਾ ਵੱਡਾ ਐਲਾਨ, ਔਰਤਾਂ ਨੂੰ ਦਿੱਤਾ ਖ਼ਾਸ ਤੋਹਫ਼ਾ

ਬਰਨਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖੜੀ ਨੂੰ ਸਮਰਪਿਤ ਪ੍ਰੋਗਰਾਮ ਵਿਚ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਭਰ ਦੀਆਂ ਭੈਣਾਂ ਨੂੰ ਰੱਖੜੀ ਦੀ ਵਧਾਈ ਦਿੱਤੀ ਤੇ ਐਲਾਨ ਕੀਤਾ ਕਿ ਜਲਦੀ ਹੀ ਪੰਜਾਬ ਵਿਚ ਆਂਗਣਵਾੜੀ ਵਿਚ 3 ਹਜ਼ਾਰ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਨੇ ਇਸ ਮੌਕੇ ਨਵ-ਨਿਯੁਕਤ ਸੁਪਰਵਾਈਜ਼ਰ ਔਰਤਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਉਨ੍ਹਾਂ ਕਿਹਾ ਕਿ ਇਹ ਮੇਰੇ ਵੱਲੋਂ ਮੇਰੀਆਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ਹੈ।
ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਰੱਖੜੀ ਨੂੰ ਸਮਰਪਿਤ ਬਰਨਾਲਾ ਵਿਖੇ ਕਰਵਾਏ ਗਏ ਪ੍ਰੋਗਰਾਮ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਮਹਿਲਾਵਾਂ ਹਰ ਖੇਤਰ ਵਿਚ ਮੋਹਰੀ ਹਨ। ਭਾਵੇਂ ਕਿਸੇ ਪ੍ਰੀਖਿਆ ਦਾ ਨਤੀਜਾ ਹੋਵੇ, ਭਾਵੇਂ ਓਲੰਪਿਕ ਹੋਵੇ ਜਾਂ ਕੋਈ ਹੋਰ ਖੇਤਰ, ਔਰਤਾਂ ਆਪਣੀ ਮਿਹਨਤ ਤੇ ਲਗਨ ਨਾਲ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਹੁਤ ਵੱਡੀਆਂ-ਵੱਡੀਆਂ ਕੁਰਸੀਆਂ ਪੰਜਾਬ ਦੀਆਂ ਭੈਣਾਂ ਦਾ ਇੰਤਜ਼ਾਰ ਕਰ ਰਹੀਆਂ ਹਨ। ਮੈਨੂੰ ਪੂਰਾ ਭਰੋਸਾ ਹੈ ਕਿ ਮੇਰੀਆਂ ਭੈਣਾਂ ਜਿਹੜੇ ਵੀ ਖੇਤਰ ਵਿਚ ਜਾਣਗੀਆਂ, ਉੱਥੇ ਮੱਲਾਂ ਮਾਰਨਗੀਆਂ।