SGPC ਦਫ਼ਤਰ ‘ਚ ਕਤਲ ਕਰਨ ਵਾਲਾ ਮੁੱਖ ਮੁਲਜ਼ਮ ਸੁਖਬੀਰ ਗ੍ਰਿਫ਼ਤਾਰ

ਅੰਮ੍ਰਿਤਸਰ- ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਚ ਮੁਲਾਜ਼ਮਾਂ ਵਿਚਾਲੇ ਝੜਪ ਹੋਈ ਸੀ। ਜਿਥੇ ਐੱਸ. ਜੀ. ਪੀ. ਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।ਦੱਸ ਦੇਈਏ ਇਸ ਮਾਮਲੇ ‘ਚ ਮੁੱਖ ਦੋਸ਼ੀ ਸੁਖਬੀਰ ਸਿੰਘ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ।
ਇਸ ਤੋਂ ਪਹਿਲਾਂ ਪੁਲਸ ਨੇ ਸੁਖਬੀਰ ਸਣੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਜਿਸ ‘ਚ 4 ਨੂੰ ਕਾਬੂ ਕਰ ਲਿਆ ਗਿਆ ਸੀ ਅਤੇ ਅੱਜ ਮੁੱਖ ਦੋਸ਼ੀ ਸੁਖਬੀਰ ਸਿੰਘ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸੁਖਬੀਰ ਦੀਆਂ 2 ਪੁੱਤਰਾਂ ਸਮੇਤ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।