ਲੁਧਿਆਣਾ : ਸੀ.ਬੀ.ਆਈ. ਅਧਿਕਾਰੀ ਬਣ ਕੇ 4 ਲੋਕ ਬੜੇਵਾਲ ਇਲਾਕੇ ਦੇ ਇਕ ਘਰ ਵਿਚ ਵੜ ਗਏ, ਜਿੱਥੇ ਉਨ੍ਹਾਂ ਨੇ ਘਰ ਦੇ ਮਾਲਕ ਹਰੀਸ਼ ਕੁਮਾਰ ਨੂੰ ਬੰਧਕ ਬਣਾ ਲਿਆ। ਉਨ੍ਹਾਂ ਨੇ ਘਰ ਦੀ ਤਲਾਸ਼ੀ ਲਈ ਤੇ ਘਰੋਂ 40 ਹਜ਼ਾਰ ਨਕਦੀ ਅਤੇ 3 ਮੋਬਾਈਲ ਖੋਹ ਕੇ ਕਾਰ ਵਿਚ ਬਹਿ ਕੇ ਫ਼ਰਾਰ ਹੋ ਗਏ।
ਸੂਚਨਾ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਸ ਮੌਕੇ ‘ਤੇ ਪਹੁੰਚੀ। ਪੁਲਸ ਹਰੀਸ਼ ਕੁਮਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਲੋਕਾਂ ‘ਤੇ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।















