ਪਾਕਿਸਤਾਨ ‘ਚ ਟੋਲ ਪਲਾਜ਼ਾ ਧਮਾਕੇ ‘ਚ 3 ਲੋਕਾਂ ਦੀ ਮੌਤ, 2 ਜ਼ਖ਼ਮੀ

ਇਸਲਾਮਾਬਾਦ – ਪਾਕਿਸਤਾਨ ਦੇ ਇਸਲਾਮਾਬਾਦ ‘ਚ ਹਾਈਵੇਅ ‘ਤੇ ਹੋਏ ਧਮਾਕੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ 2 ਹੋਰ ਜ਼ਖ਼ਮੀ ਹੋ ਗਏ ਹਨ। ਟ੍ਰੈਫਿਕ ਪੁਲਸ ਨੇ ਵੀਰਵਾਰ ਨੂੰ ਇਕ ਬਿਆਨ ‘ਚ ਕਿਹਾ ਕਿ ਇਹ ਹਾਦਸਾ M1 ਹਾਈਵੇਅ ‘ਤੇ ਇਕ ਟੋਲ ਪਲਾਜ਼ਾ ਨੇੜੇ ਬੁੱਧਵਾਰ ਰਾਤ ਨੂੰ ਹੋਇਆ, ਜਿੱਥੇ ਇਕ ਯਾਤਰੀ ਵੈਨ ‘ਚ ਧਮਾਕਾ ਹੋਇਆ।
ਇਸ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖਮੀ ਹੋ ਗਏ। ਬਿਆਨ ‘ਚ ਕਿਹਾ ਗਿਆ ਹੈ, ‘ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਾਦਸਾ ਸਿਲੰਡਰ ਫਟਣ ਕਾਰਨ ਹੋਇਆ ਹੈ।’ ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।