ਪੰਜਾਬ ‘ਚ ਵੱਡੀ ਵਾਰਦਾਤ! ਅੱਧੀ ਰਾਤ ਨੂੰ ਘਰ ਵੜ ਕੇ ਔਰਤ ਦਾ ਕਤਲ

ਟਾਂਡਾ – ਪਿੰਡ ਸਲੇਮਪੁਰ ਵਿਚ ਬੀਤੀ ਰਾਤ ਇਕ ਵਿਅਕਤੀ ਨੇ ਘਰ ਵਿਚ ਦਾਖ਼ਲ ਹੋ ਕੇ ਕਿਸੇ ਰੰਜਿਸ਼ ਦੇ ਚਲਦਿਆਂ ਇਕ ਔਰਤ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਮੁਲਜ਼ਮ ਦੇ ਭਰਾ ਦੀ ਸੱਸ ਸੀ। ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਬੀਤੀ ਰਾਤ 12 ਵਜੇ ਦੇ ਕਰੀਬ ਇਕ ਨੌਜਵਾਨ ਵੱਲੋਂ ਔਰਤ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ ਪਤਨੀ ਜਗਜੀਤ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕਰ ਲਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।