ਯੇਰੂਸ਼ਲਮ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਮੰਗਲਵਾਰ ਨੂੰ ਸੀਰੀਆ ਨਾਲ ਲੱਗਦੇ ‘ਬਫਰ ਜ਼ੋਨ’ ਦਾ ਦੌਰਾ ਕੀਤਾ।
ਨੇਤਨਯਾਹੂ, ਸੀਰੀਆ ਵਿੱਚ ਬਸ਼ਰ ਅਲ-ਅਸਦ ਦੀ ਸਰਕਾਰ ਦੇ ਬੇਦਖਲ ਹੋਣ ਤੋਂ ਬਾਅਦ ਪਿਛਲੇ ਕੁਝ ਦਿਨਾਂ ਵਿੱਚ ਇਜ਼ਰਾਈਲ ਵੱਲੋਂ ਕਬਜ਼ੇ ਵਿਚ ਲਏ ਗਏ ‘ਬਫਰ ਜ਼ੋਨ’ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਨੇਤਨਯਾਹੂ ਨੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨਾਲ ਬਫਰ ਜ਼ੋਨ ਦਾ ਦੌਰਾ ਕੀਤਾ। ਕਾਟਜ਼ ਨੇ ਕਿਹਾ ਕਿ ਉਨ੍ਹਾਂ ਇਜ਼ਰਾਈਲੀ ਫੌਜ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਜਲਦੀ ਹੀ ਉੱਥੇ ਟੁਕੜੀਆਂ ਤਾਇਨਾਤ ਕਰਨ, ਕਿਉਂਕਿ ਇਸ ਖੇਤਰ ਵਿੱਚ ਉਨ੍ਹਾਂ ਦੀ ਲੰਬੇ ਸਮੇਂ ਤੱਕ ਮੌਜੂਦਗੀ ਹੋ ਸਕਦੀ ਹੈ। ਇਹ ਪਹਿਲੀ ਵਾਰ ਹੈ ਜਦੋਂ ਕੋਈ ਇਜ਼ਰਾਈਲੀ ਨੇਤਾ ਸੀਰੀਆ ਦੇ ਖੇਤਰ ਵਿੱਚ ਦਾਖਲ ਹੋਇਆ ਹੈ।















