ਪੰਜਾਬ ‘ਚ ਵੱਡਾ ਹਾਦਸਾ, ਡਰੇਨ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

ਬਠਿੰਡਾ – ਬਠਿੰਡਾ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਜੀਵਨ ਸਿੰਘ ਵਾਲਾ ਅਤੇ ਕੋਟ ਸ਼ਮੀਰ ਦੇ ਵਿਚਾਲੇ ਵੱਗਦੀ ਡਰੇਨ ਵਿਚ ਸਵਾਰੀਆਂ ਨਾਲ ਭਰੀ ਬੱਸ ਡਿੱਗ ਗਈ। ਜਾਣਕਾਰੀ ਮੁਤਾਬਕ ਨਿੱਜੀ ਕੰਪਨੀ ਦੀ ਇਹ ਬੱਸ ਜਦੋਂ ਡਰੇਨ ਵਿਚ ਡਿੱਗੀ ਤਾਂ ਮੌਕੇ ਉਤੇ ਚੀਕ-ਚਿਹਾੜਾ ਪੈ ਗਿਆ। ਮੌਕੇ ਉਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ, ਜਿਨ੍ਹਾਂ ਵੱਲੋਂ ਰੈਸਕਿਊ ਆਪਰੇਸ਼ਨ ਕੀਤਾ ਜਾ ਰਿਹਾ ਹੈ। ਹਾਲਾਂਕਿ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ, ਉਥੇ ਹੀ ਦੋ ਲੋਕਾਂ ਦੀ ਮੌਤ ਹੋਣ ਦੀ ਵੀ ਗੱਲ ਸਾਹਮਣੇ ਆਈ ਹੈ।