ਸੁਖਬੀਰ ਬਾਦਲ ਦਾ ਸਭ ਤੋਂ ਵੱਡਾ ਬਿਆਨ, ਵਿਵਾਦਾਂ ਨੂੰ ਖ਼ਤਮ ਕਰਨ ਲਈ ਇਲਜ਼ਾਮ ਪੁਆਏ ਝੋਲੀ

ਸ੍ਰੀ ਮੁਕਤਸਰ ਸਾਹਿਬ – ਅਕਾਲੀ ਦਲ ਅਜੇ ਖ਼ਤਮ ਨਹੀਂ ਹੋਇਆ। ਇਹ ਬਿਆਨ ਸੁਖਬੀਰ ਬਾਦਲ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਆਰਾਮ ਕਰ ਰਿਹਾ ਸੀ ਪਰ ਹੁਣ ਜਾਗ ਚੁਕਿਆ ਹੈ।ਹੁਣ ਸਭ ਨੂੰ ਬੰਦਾ ਬਣਾਵਾਂਗੇ। ਇਸ ਦੇ ਨਾਲ ਹੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖਤ ਵੱਲੋਣਂ ਲਗਾਈ ਗਈ ਧਾਰਮਿਕ ਸਜ਼ਾ ‘ਤੇ ਬੋਲਦੇ ਕਿਹਾ ਕਿ ਸਾਡੇ ਉਤੇ ਝੂਠੇ ਇਲਜ਼ਾਮ ਲਾਏ ਗਏ ਸਨ। ਸਾਰੇ ਵਿਵਾਦਾਂ ਨੂੰ ਖ਼ਤਮ ਕਰਨ ਲਈ ਹੀ ਸਾਰੇ ਇਲਜ਼ਾਮ ਝੋਲੀ ਪੁਆ ਲਏ ਗਏ।