ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਦੀ ਐਮਰਜੈਂਸੀ ਮੀਟਿੰਗ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 5 ਸਿੰਘ ਸਾਹਿਬਾਨ ਦੀ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੀਟਿੰਗ 28 ਜਨਵਰੀ ਸਵੇਰੇ 11 ਵਜੇ 5 ਸਿੰਘ ਸਾਹਿਬਾਨਾਂ ਵੱਲੋਂ ਕੀਤੀ ਜਾਵੇਗੀ। ਇਹ ਐਮਰਜੈਂਸੀ ਮੀਟਿੰਗ ਅਕਾਲ ਤਖ਼ਤ ਸਾਹਿਬ ‘ਤੇ ਹੋਵੇਗੀ।
ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਏ ਜਾਣ ਤੋਂ ਬਾਅਦ ਜਥੇਦਾਰਾਂ ਦੀ ਇਹ ਪਹਿਲੀ ਮੀਟਿੰਗ ਹੋਵੇਗੀ ।