ਪੰਜਾਬ ‘ਚ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਬਾਰੇ ਵੱਡੀ ਖ਼ਬਰ, ਜਾਰੀ ਹੋ ਗਈ ਨੋਟੀਫਿਕੇਸ਼ਨ

ਚੰਡੀਗੜ੍ਹ : ਪੰਜਾਬ ‘ਚ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਚੋਣਾਂ 31 ਮਈ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ 153 ਪੰਚਾਇਤ ਕਮੇਟੀਆਂ ਅਤੇ 23 ਜ਼ਿਲ੍ਹਾ ਪਰਿਸ਼ਦਾਂ ਹਨ, ਜਿੱਥੇ ਚੋਣਾਂ ਕਰਵਾਈਆਂ ਜਾਣਗੀਆਂ।
ਦਰਅਸਲ ਪਿਛਲੇ ਕਾਫੀ ਸਮੇਂ ਤੋਂ ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੀ ਉਡੀਕ ਕੀਤੀ ਜਾ ਰਹੀ ਸੀ ਕਿ ਇਹ ਕਦੋਂ ਹੋਣਗੀਆਂ। ਪਿਛਲਾ ਪੂਰਾ ਸਾਲ ਵੀ ਪੰਜਾਬ ‘ਚ ਚੁਣਾਵੀ ਮਾਹੌਲ ਗਰਮ ਰਿਹਾ ਸੀ।
ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਤੋਂ ਬਾਅਦ ਹੁਣ ਇਸ ਸਾਲ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਪੰਜਾਬ ਦਾ ਮਾਹੌਲ ਇਕ ਵਾਰ ਫਿਰ ਚੋਣਾਂ ਨੂੰ ਲੈ ਕੇ ਭੱਖਦਾ ਨਜ਼ਰ ਆਵੇਗਾ।